“ਸ਼ਾਸਤਰੀਆਂ ਤੋਂ ਖ਼ਬਰਦਾਰ ਰਹੋ ਜਿਹੜੇ ਲੰਮੇ-ਲੰਮੇ ਚੋਗੇ ਪਹਿਨ ਕੇ ਘੁੰਮਣਾ, ਬਜ਼ਾਰਾਂ ਵਿੱਚ ਸਲਾਮਾਂ, ਸਭਾ-ਘਰਾਂ ਵਿੱਚ ਮੁੱਖ ਆਸਣ ਅਤੇ ਦਾਅਵਤਾਂ ਵਿੱਚ ਆਦਰ ਵਾਲੇ ਸਥਾਨ ਚਾਹੁੰਦੇ ਹਨ। ਉਹ ਵਿਧਵਾਵਾਂ ਦੇ ਘਰ ਹੜੱਪ ਜਾਂਦੇ ਅਤੇ ਵਿਖਾਵੇ ਲਈ ਲੰਮੀਆਂ-ਲੰਮੀਆਂ ਪ੍ਰਾਰਥਨਾਵਾਂ ਕਰਦੇ ਹਨ; ਉਨ੍ਹਾਂ ਨੂੰ ਵੱਧ ਸਜ਼ਾ ਮਿਲੇਗੀ।”