ਉਤ 5

5
ਆਦਮ ਦੀ ਵੰਸ਼ਾਵਲੀ
1 ਇਤ 1:1-4
1ਇਹ ਆਦਮ ਦੀ ਵੰਸ਼ਾਵਲੀ ਦੀ ਪੋਥੀ ਹੈ। ਜਿਸ ਦਿਨ ਪਰਮੇਸ਼ੁਰ ਨੇ ਆਦਮ ਦੀ ਰਚਨਾ ਕੀਤੀ, ਉਸ ਨੇ ਪਰਮੇਸ਼ੁਰ ਵਰਗਾ ਉਸ ਨੂੰ ਬਣਾਇਆ। 2ਨਰ ਨਾਰੀ ਕਰਕੇ ਉਨ੍ਹਾਂ ਦੀ ਰਚਨਾ ਕੀਤੀ ਤੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਜਿਸ ਦਿਨ ਉਨ੍ਹਾਂ ਨੂੰ ਉਤਪਤ ਕੀਤਾ ਉਨ੍ਹਾਂ ਦਾ ਨਾਮ ਆਦਮ ਰੱਖਿਆ। 3ਆਦਮ ਇੱਕ ਸੌ ਤੀਹ ਸਾਲ ਦਾ ਹੋਇਆ ਤਾਂ ਉਸ ਤੋਂ ਇੱਕ ਪੁੱਤਰ ਉਸ ਵਰਗਾ ਤੇ ਉਸ ਦੇ ਸਰੂਪ ਵਿੱਚ ਪੈਦਾ ਹੋਇਆ ਅਤੇ ਉਸ ਨੇ ਉਹ ਦਾ ਨਾਮ ਸੇਥ ਰੱਖਿਆ। 4ਸੇਥ ਦੇ ਜੰਮਣ ਦੇ ਬਾਅਦ ਆਦਮ ਅੱਠ ਸੌ ਸਾਲ ਤੱਕ ਜੀਉਂਦਾ ਰਿਹਾ, ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। 5ਆਦਮ ਦੀ ਸਾਰੀ ਉਮਰ ਨੌ ਸੌ ਤੀਹ ਸਾਲਾਂ ਦੀ ਹੋਈ ਤਦ ਉਹ ਮਰ ਗਿਆ। 6ਸੇਥ ਇੱਕ ਸੌ ਪੰਜ ਸਾਲਾਂ ਦਾ ਸੀ ਤਦ ਉਸ ਤੋਂ ਅਨੋਸ਼ ਜੰਮਿਆ। 7ਅਤੇ ਅਨੋਸ਼ ਦੇ ਜੰਮਣ ਦੇ ਪਿੱਛੋਂ ਸੇਥ ਅੱਠ ਸੌ ਸੱਤ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। 8ਸੇਥ ਦੀ ਸਾਰੀ ਉਮਰ ਨੌ ਸੌ ਬਾਰਾਂ ਸਾਲਾਂ ਦੀ ਹੋਈ ਤਦ ਉਹ ਮਰ ਗਿਆ। 9ਅਨੋਸ਼ ਨੱਬੇ ਸਾਲਾਂ ਦਾ ਸੀ ਤਾਂ ਉਸ ਤੋਂ ਕੇਨਾਨ ਜੰਮਿਆ। 10ਅਤੇ ਕੇਨਾਨ ਦੇ ਜੰਮਣ ਦੇ ਪਿੱਛੋਂ ਅਨੋਸ਼ ਅੱਠ ਸੌ ਪੰਦਰਾਂ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। 11ਅਨੋਸ਼ ਦੀ ਸਾਰੀ ਉਮਰ ਨੌ ਸੌ ਪੰਜ ਸਾਲਾਂ ਦੀ ਹੋਈ ਤਦ ਉਹ ਮਰ ਗਿਆ। 12ਕੇਨਾਨ ਸੱਤਰ ਸਾਲਾਂ ਦਾ ਸੀ ਤਦ ਉਸ ਤੋਂ ਮਹਲਲੇਲ ਜੰਮਿਆ 13ਅਤੇ ਮਹਲਲੇਲ#5:13 ਪਰਮੇਸ਼ੁਰ ਦੀ ਪ੍ਰਸ਼ੰਸਾ ਦੇ ਜੰਮਣ ਦੇ ਪਿੱਛੋਂ ਕੇਨਾਨ ਅੱਠ ਸੌ ਚਾਲ੍ਹੀ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। 14ਕੇਨਾਨ ਦੀ ਸਾਰੀ ਉਮਰ ਨੌ ਸੌ ਦਸਾਂ ਸਾਲਾਂ ਦੀ ਹੋਈ ਤਦ ਉਹ ਮਰ ਗਿਆ। 15ਮਹਲਲੇਲ ਪੈਂਹਠ ਸਾਲਾਂ ਦਾ ਸੀ ਤਦ ਉਸ ਤੋਂ ਯਰਦ ਜੰਮਿਆ 16ਅਤੇ ਯਰਦ ਦੇ ਜੰਮਣ ਦੇ ਪਿੱਛੋਂ ਮਹਲਲੇਲ ਅੱਠ ਸੌ ਤੀਹ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। 17ਮਹਲਲੇਲ ਦੀ ਸਾਰੀ ਉਮਰ ਅੱਠ ਸੌ ਪਚਾਨਵੇਂ ਸਾਲਾਂ ਦੀ ਹੋਈ, ਤਦ ਉਹ ਮਰ ਗਿਆ। 18ਯਰਦ ਇੱਕ ਸੌ ਬਾਹਠ ਸਾਲਾਂ ਦਾ ਸੀ ਤਦ ਉਸ ਤੋਂ ਹਨੋਕ ਜੰਮਿਆ 19ਅਤੇ ਹਨੋਕ ਦੇ ਜੰਮਣ ਦੇ ਪਿੱਛੋਂ ਯਰਦ ਅੱਠ ਸੌ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। 20ਯਰਦ ਦੀ ਸਾਰੀ ਉਮਰ ਨੌ ਸੌ ਬਾਹਠ ਸਾਲਾਂ ਦੀ ਹੋਈ, ਤਦ ਉਹ ਮਰ ਗਿਆ। 21ਹਨੋਕ ਪੈਂਹਠ ਸਾਲਾਂ ਦਾ ਸੀ ਤਦ ਉਸ ਤੋਂ ਮਥੂਸਲਹ ਜੰਮਿਆ, 22ਅਤੇ ਮਥੂਸਲਹ ਦੇ ਜੰਮਣ ਦੇ ਪਿੱਛੋਂ ਹਨੋਕ ਤਿੰਨ ਸੌ ਸਾਲਾਂ ਤੱਕ ਪਰਮੇਸ਼ੁਰ ਦੇ ਸੰਗ-ਸੰਗ ਚਲਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ। 23ਹਨੋਕ ਦੀ ਸਾਰੀ ਉਮਰ ਤਿੰਨ ਸੌ ਪੈਂਹਠ ਸਾਲਾਂ ਦੀ ਸੀ। 24ਹਨੋਕ ਪਰਮੇਸ਼ੁਰ ਦੇ ਸੰਗ-ਸੰਗ ਚਲਦਾ ਹੋਇਆ ਅਲੋਪ ਹੋ ਗਿਆ ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਉਠਾ ਲਿਆ। 25ਮਥੂਸਲਹ ਇੱਕ ਸੌ ਸਤਾਸੀ ਸਾਲਾਂ ਦਾ ਸੀ ਤਦ ਉਸ ਤੋਂ ਲਾਮਕ ਜੰਮਿਆ, 26ਅਤੇ ਲਾਮਕ ਦੇ ਜੰਮਣ ਦੇ ਪਿੱਛੋਂ ਮਥੂਸਲਹ ਸੱਤ ਸੌ ਬਿਆਸੀ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ। 27ਮਥੂਸਲਹ ਦੀ ਸਾਰੀ ਉਮਰ ਨੌ ਸੌ ਉਨਹੱਤਰ ਸਾਲਾਂ ਦੀ ਹੋਈ, ਤਦ ਉਹ ਮਰ ਗਿਆ। 28ਲਾਮਕ ਇੱਕ ਸੌ ਬਿਆਸੀ ਸਾਲਾਂ ਦਾ ਸੀ ਤਦ ਉਸ ਤੋਂ ਇੱਕ ਪੁੱਤਰ ਜੰਮਿਆ 29ਅਤੇ ਉਸ ਨੇ ਇਹ ਆਖ ਕੇ ਉਹ ਦਾ ਨਾਮ ਨੂਹ ਰੱਖਿਆ ਕਿ ਇਹ ਸਾਨੂੰ ਸਾਡੀ ਮਿਹਨਤ ਤੋਂ ਅਤੇ ਸਾਡੇ ਹੱਥਾਂ ਦੀ ਸਖ਼ਤ ਕਮਾਈ ਤੋਂ ਜਿਹੜੀ ਜ਼ਮੀਨ ਦੇ ਕਾਰਨ ਸਾਡੇ ਉੱਤੇ ਆਈ ਹੈ, ਜਿਸ ਉੱਤੇ ਯਹੋਵਾਹ ਦਾ ਸਰਾਪ ਪਿਆ ਹੋਇਆ ਹੈ, ਸ਼ਾਂਤੀ ਦੇਵੇਗਾ। 30ਨੂਹ ਦੇ ਜੰਮਣ ਦੇ ਪਿੱਛੋਂ ਲਾਮਕ ਪੰਜ ਸੌ ਪਚਾਨਵੇਂ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ। 31ਲਾਮਕ ਦੀ ਸਾਰੀ ਉਮਰ ਸੱਤ ਸੌ ਸਤੱਤਰ ਸਾਲਾਂ ਦੀ ਹੋਈ, ਤਦ ਉਹ ਮਰ ਗਿਆ। 32ਨੂਹ ਪੰਜ ਸੌ ਸਾਲਾਂ ਦਾ ਸੀ, ਤਦ ਨੂਹ ਤੋਂ ਸ਼ੇਮ, ਹਾਮ ਤੇ ਯਾਫ਼ਥ ਜੰਮੇ।

Nu markerat:

ਉਤ 5: IRVPun

Märk

Dela

Kopiera

None

Vill du ha dina höjdpunkter sparade på alla dina enheter? Registrera dig eller logga in