1
ਯੋਹਨ 15:5
ਪੰਜਾਬੀ ਮੌਜੂਦਾ ਤਰਜਮਾ
“ਮੈਂ ਅੰਗੂਰ ਦੀ ਵੇਲ ਹਾਂ ਅਤੇ ਤੁਸੀਂ ਟਹਿਣੀਆਂ ਹੋ। ਜੇ ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ ਰਹਾਂ ਤਾਂ ਤੁਸੀਂ ਬਹੁਤਾ ਫਲ ਦਿਓਗੇ। ਮੇਰੇ ਤੋਂ ਇਲਾਵਾ ਤੁਸੀਂ ਕੁਝ ਨਹੀਂ ਕਰ ਸਕਦੇ।
Karşılaştır
ਯੋਹਨ 15:5 keşfedin
2
ਯੋਹਨ 15:4
ਮੇਰੇ ਵਿੱਚ ਬਣੇ ਰਹੋ ਜਿਵੇਂ ਕਿ ਮੈਂ ਤੁਹਾਡੇ ਵਿੱਚ ਹਾਂ। ਕੋਈ ਵੀ ਟਹਿਣੀ ਆਪਣੇ ਆਪ ਫਲ ਨਹੀਂ ਦੇ ਸਕਦੀ ਜੇ ਉਹ ਵੇਲ ਵਿੱਚ ਨਾ ਬਣੀ ਰਹੇ। ਇਸ ਤਰ੍ਹਾਂ ਤੁਸੀਂ ਕਦੇ ਫਲ ਨਹੀਂ ਦੇ ਸਕਦੇ ਜਦੋਂ ਤੱਕ ਤੁਸੀਂ ਮੇਰੇ ਵਿੱਚ ਬਣੇ ਨਾ ਰਹੋ।
ਯੋਹਨ 15:4 keşfedin
3
ਯੋਹਨ 15:7
ਜੇ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਤੁਸੀਂ ਜੋ ਚਾਹੋ ਮੰਗੋ ਅਤੇ ਉਹ ਤੁਹਾਡੇ ਲਈ ਕੀਤਾ ਜਾਵੇਗਾ।
ਯੋਹਨ 15:7 keşfedin
4
ਯੋਹਨ 15:16
ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ ਅਤੇ ਤੁਹਾਨੂੰ ਇਸ ਲਈ ਚੁਣਿਆ ਹੈ ਤਾਂ ਜੋ ਤੁਸੀਂ ਫਲ ਦੇ ਸਕੋ ਅਤੇ ਇਹ ਫਲ ਸਦਾ ਰਹੇਗਾ। ਫਿਰ ਜੋ ਕੁਝ ਤੁਸੀਂ ਮੇਰੇ ਨਾਮ ਵਿੱਚ ਮੰਗੋਂਗੇ ਪਿਤਾ ਤੁਹਾਨੂੰ ਦੇਵੇਗਾ।
ਯੋਹਨ 15:16 keşfedin
5
ਯੋਹਨ 15:13
ਇਸ ਤੋਂ ਵੱਡਾ ਪਿਆਰ ਕਿਸੇ ਦਾ ਨਹੀਂ: ਕਿ ਜੇ ਕੋਈ ਆਪਣੇ ਦੋਸਤ ਲਈ ਆਪਣੀ ਜਾਨ ਦੇਵੇ।
ਯੋਹਨ 15:13 keşfedin
6
ਯੋਹਨ 15:2
ਉਹ ਹਰ ਟਹਿਣੀ ਨੂੰ ਵੱਢ ਸੁੱਟਦਾ ਹੈ ਜਿਹੜੀ ਫਲ ਨਹੀਂ ਦਿੰਦੀ, ਅਤੇ ਜਿਹੜੀ ਟਹਿਣੀ ਫਲ ਦਿੰਦੀ ਹੈ ਉਸਨੂੰ ਛਾਂਗਦਾ ਹੈ ਤਾਂ ਜੋ ਉਹ ਹੋਰ ਵੀ ਫਲਦਾਰ ਬਣੇ।
ਯੋਹਨ 15:2 keşfedin
7
ਯੋਹਨ 15:12
ਮੇਰਾ ਆਦੇਸ਼ ਇਹ ਹੈ: ਕਿ ਤੁਸੀਂ ਇੱਕ-ਦੂਜੇ ਨੂੰ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ।
ਯੋਹਨ 15:12 keşfedin
8
ਯੋਹਨ 15:8
ਇਸ ਤੋਂ ਮੇਰੇ ਪਿਤਾ ਦੀ ਵਡਿਆਈ ਹੁੰਦੀ ਹੈ ਕਿ ਤੁਸੀਂ ਬਹੁਤਾ ਫਲ ਦੇਵੋ। ਇਸ ਤਰ੍ਹਾਂ ਤੁਸੀਂ ਮੇਰੇ ਚੇਲੇ ਹੋਵੋਂਗੇ।
ਯੋਹਨ 15:8 keşfedin
9
ਯੋਹਨ 15:1
ਯਿਸ਼ੂ ਨੇ ਕਿਹਾ, “ਮੈਂ ਅੰਗੂਰਾਂ ਦੀ ਸੱਚੀ ਵੇਲ ਹਾਂ, ਅਤੇ ਮੇਰੇ ਪਿਤਾ ਬਾਗ ਦੇ ਮਾਲੀ ਹਨ।
ਯੋਹਨ 15:1 keşfedin
10
ਯੋਹਨ 15:6
ਜੇ ਤੁਸੀਂ ਮੇਰੇ ਵਿੱਚ ਨਾ ਰਹੋ ਤਾਂ ਤੁਸੀਂ ਉਸ ਟਹਿਣੀ ਵਰਗੇ ਹੋ ਜਿਸ ਨੂੰ ਬਾਹਰ ਸੁੱਟਿਆ ਜਾਂਦਾ ਹੈ ਅਤੇ ਉਹ ਸੁੱਕ ਜਾਂਦੀ ਹੈ। ਅਜਿਹੀਆਂ ਟਹਿਣੀਆਂ ਚੁੱਕ ਕੇ ਅੱਗ ਵਿੱਚ ਸੁੱਟੀਆਂ ਜਾਂਦੀਆਂ ਹਨ।
ਯੋਹਨ 15:6 keşfedin
11
ਯੋਹਨ 15:11
ਮੈਂ ਤੁਹਾਨੂੰ ਇਹ ਇਸ ਲਈ ਦੱਸਿਆ ਹੈ ਤਾਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਰਹੇ ਅਤੇ ਤੁਹਾਡੀ ਖੁਸ਼ੀ ਪੂਰੀ ਹੋ ਸਕੇ।
ਯੋਹਨ 15:11 keşfedin
12
ਯੋਹਨ 15:10
ਜੇ ਤੁਸੀਂ ਮੇਰੇ ਹੁਕਮਾਂ ਦੀ ਪਾਲਣਾ ਕਰੋਗੇ ਤਾਂ ਤੁਸੀਂ ਮੇਰੇ ਪਿਆਰ ਵਿੱਚ ਬਣੇ ਰਹੋਗੇ, ਜਿਵੇਂ ਕਿ ਮੈਂ ਆਪਣੇ ਪਿਤਾ ਦੇ ਹੁਕਮਾਂ ਦੀ ਪਾਲਣਾ ਕੀਤੀ ਹੈ ਅਤੇ ਉਸ ਦੇ ਪਿਆਰ ਵਿੱਚ ਬਣਿਆ ਰਿਹਾ ਹਾਂ।
ਯੋਹਨ 15:10 keşfedin
13
ਯੋਹਨ 15:17
ਮੇਰੀ ਇਹ ਆਗਿਆ ਹੈ: ਕਿ ਤੁਸੀਂ ਇੱਕ ਦੂਸਰੇ ਨੂੰ ਪਿਆਰ ਕਰੋ।
ਯੋਹਨ 15:17 keşfedin
14
ਯੋਹਨ 15:19
ਜੇ ਤੁਸੀਂ ਸੰਸਾਰ ਦੇ ਹੁੰਦੇ ਤਾਂ ਸੰਸਾਰ ਤੁਹਾਨੂੰ ਆਪਣਿਆਂ ਵਾਂਗ ਪਿਆਰ ਕਰਦਾ। ਪਰ ਤੁਸੀਂ ਇਸ ਸੰਸਾਰ ਦੇ ਨਹੀਂ ਹੋ। ਪਰ ਮੈਂ ਤੁਹਾਨੂੰ ਇਸ ਸੰਸਾਰ ਵਿੱਚੋਂ ਚੁਣਿਆ ਹੈ। ਇਸੇ ਕਰਕੇ ਸੰਸਾਰ ਤੁਹਾਨੂੰ ਨਫ਼ਰਤ ਕਰਦਾ ਹੈ।
ਯੋਹਨ 15:19 keşfedin
Ana Sayfa
Kutsal Kitap
Okuma Planları
Videolar