ਪਰ ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਇਹ ਤੁਹਾਡੇ ਭਲੇ ਲਈ ਹੈ ਜੋ ਮੈਂ ਤੁਹਾਡੇ ਤੋਂ ਦੂਰ ਜਾ ਰਿਹਾ ਹਾਂ। ਜਦ ਤੱਕ ਮੈਂ ਨਹੀਂ ਜਾਂਦਾ ਮਦਦਗਾਰ ਤੁਹਾਡੇ ਕੋਲ ਨਹੀਂ ਆਵੇਗਾ। ਪਰ ਜੇ ਮੈਂ ਜਾਂਦਾ ਹਾਂ ਤਾਂ ਮੈਂ ਉਸਨੂੰ ਤੁਹਾਡੇ ਕੋਲ ਭੇਜਾਂਗਾ। ਜਦੋਂ ਉਹ ਆਵੇਗਾ ਉਹ ਸੰਸਾਰ ਨੂੰ ਪਾਪ ਦੇ ਬਾਰੇ, ਧਾਰਮਿਕਤਾ ਦੇ ਬਾਰੇ, ਅਤੇ ਨਿਆਂ ਦੇ ਬਾਰੇ ਦੋਸ਼ੀ ਸਿੱਧ ਕਰੇਗਾ।