1
ਯੂਹੰਨਾ 3:16
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ।
Порівняти
Дослідити ਯੂਹੰਨਾ 3:16
2
ਯੂਹੰਨਾ 3:17
ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਸੰਸਾਰ ਉਸ ਰਾਹੀਂ ਬਚਾਇਆ ਜਾਵੇ।
Дослідити ਯੂਹੰਨਾ 3:17
3
ਯੂਹੰਨਾ 3:3
ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ। ਇੱਕ ਮਨੁੱਖ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸਕਦਾ, ਜਿੰਨਾਂ ਚਿਰ ਉਹ ਨਵੇਂ ਸਿਰਿਓਂ ਨਹੀਂ ਜਨਮ ਲੈਂਦਾ।”
Дослідити ਯੂਹੰਨਾ 3:3
4
ਯੂਹੰਨਾ 3:18
ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੇ ਪਰਮੇਸ਼ੁਰ ਦੇ ਇਕਲੌਤੇ ਪੁੱਤਰ ਉੱਤੇ ਵਿਸ਼ਵਾਸ ਨਹੀਂ ਕੀਤਾ।
Дослідити ਯੂਹੰਨਾ 3:18
5
ਯੂਹੰਨਾ 3:19
ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ।
Дослідити ਯੂਹੰਨਾ 3:19
6
ਯੂਹੰਨਾ 3:30
ਇਸ ਲਈ ਜ਼ਰੂਰ ਹੈ ਜੋ ਉਹ ਵਧੇ ਅਤੇ ਮੈਂ ਘਟਾਂ।
Дослідити ਯੂਹੰਨਾ 3:30
7
ਯੂਹੰਨਾ 3:20
ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਤੋਂ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂਕਿ ਚਾਨਣ ਉਸ ਦੇ ਬੁਰੇ ਕੰਮਾਂ ਨੂੰ ਪ੍ਰਗਟ ਕਰ ਦੇਵੇਗਾ।
Дослідити ਯੂਹੰਨਾ 3:20
8
ਯੂਹੰਨਾ 3:36
ਜੋ ਕੋਈ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਉਸ ਕੋਲ ਸਦੀਪਕ ਜੀਵਨ ਹੈ; ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਜੀਵਨ ਨਹੀਂ ਹੋਵੇਗਾ, ਪਰਮੇਸ਼ੁਰ ਦਾ ਕ੍ਰੋਧ ਉਸ ਉੱਤੇ ਹੋਵੇਗਾ।”
Дослідити ਯੂਹੰਨਾ 3:36
9
ਯੂਹੰਨਾ 3:14
ਜਿਸ ਤਰ੍ਹਾਂ ਮੂਸਾ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਕੀਤਾ ਸੀ, ਇਸੇ ਤਰ੍ਹਾਂ ਜ਼ਰੂਰੀ ਹੈ ਕਿ ਮਨੁੱਖ ਦੇ ਪੁੱਤਰ ਨੂੰ ਵੀ ਉੱਚਾ ਕੀਤਾ ਜਾਵੇ।
Дослідити ਯੂਹੰਨਾ 3:14
10
ਯੂਹੰਨਾ 3:35
ਪਿਤਾ ਪੁੱਤਰ ਨਾਲ ਪਿਆਰ ਕਰਦਾ ਹੈ ਅਤੇ ਪਿਤਾ ਨੇ ਪੁੱਤਰ ਨੂੰ ਸਭ ਗੱਲਾਂ ਉੱਤੇ ਅਧਿਕਾਰ ਦਿੱਤਾ ਹੋਇਆ ਹੈ।
Дослідити ਯੂਹੰਨਾ 3:35
Головна
Біблія
Плани
Відео