Uphawu lweYouVersion
Khetha Uphawu

ਯੂਹੰਨਾ 1

1
ਸ਼ਬਦ ਦੇਹਧਾਰੀ ਹੋਇਆ
1ਆਦ ਵਿੱਚ ਸ਼ਬਦ ਸੀ, ਸ਼ਬਦ ਪਰਮੇਸ਼ੁਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ੁਰ ਸੀ। 2ਉਹ ਆਦ ਵਿੱਚ ਪਰਮੇਸ਼ੁਰ ਦੇ ਨਾਲ ਸੀ। 3ਸਭ ਕੁਝ ਉਸ ਦੇ ਰਾਹੀਂ ਰਚਿਆ ਗਿਆ; ਉਸ ਤੋਂ ਬਿਨ੍ਹਾਂ ਕੁਝ ਵੀ ਨਹੀਂ ਸੀ ਰਚਿਆ ਗਿਆ। 4ਉਸ ਵਿੱਚ ਜੀਵਨ ਸੀ, ਅਤੇ ਉਹ ਜੀਵਨ ਇਨਸਾਨ ਲਈ ਚਾਨਣ ਸੀ। 5ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ, ਹਨੇਰੇ ਨੇ ਇਸ ਨੂੰ ਕਬੂਲ ਨਹੀਂ ਕੀਤਾ। 6ਇੱਕ ਆਦਮੀ ਸੀ, ਜਿਸ ਦਾ ਨਾਮ ਯੂਹੰਨਾ ਸੀ ਉਸ ਨੂੰ ਪਰਮੇਸ਼ੁਰ ਵੱਲੋਂ ਭੇਜਿਆ ਗਿਆ ਸੀ। 7ਯੂਹੰਨਾ, ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਆਇਆ ਤਾਂ ਜੋ ਯੂਹੰਨਾ ਰਾਹੀਂ ਸਾਰੇ ਲੋਕ ਚਾਨਣ ਤੇ ਵਿਸ਼ਵਾਸ ਕਰ ਸਕਣ। 8ਯੂਹੰਨਾ ਆਪ ਉਹ ਚਾਨਣ ਨਹੀਂ ਸੀ, ਪਰ ਯੂਹੰਨਾ ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਲਈ ਆਇਆ ਸੀ। 9ਅਸਲ ਚਾਨਣ ਦੁਨੀਆਂ ਵਿੱਚ ਆਉਣ ਵਾਲਾ ਸੀ। ਇਹ ਅਸਲ ਚਾਨਣ ਸੀ ਜੋ ਸਾਰੇ ਮਨੁੱਖਾਂ ਨੂੰ ਰੋਸ਼ਨੀ ਦਿੰਦਾ ਹੈ। 10ਸ਼ਬਦ ਪਹਿਲਾਂ ਤੋਂ ਹੀ ਜਗਤ ਵਿੱਚ ਸੀ, ਉਸ ਰਾਹੀਂ ਜਗਤ ਰਚਿਆ ਗਿਆ, ਪਰ ਜਗਤ ਨੇ ਉਸ ਨੂੰ ਨਹੀਂ ਪਹਿਚਾਣਿਆ। 11ਉਹ ਆਪਣੇ ਲੋਕਾਂ ਵਿੱਚ ਆਇਆ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ। 12ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ ਉਸ ਨੇ ਉਹਨਾਂ ਨੂੰ ਪਰਮੇਸ਼ੁਰ ਦੀ ਸੰਤਾਨ ਹੋਣ ਦਾ ਹੱਕ ਦਿੱਤਾ। 13ਨਾ ਹੀ ਉਹ ਲਹੂ ਤੋਂ, ਨਾ ਹੀ ਸਰੀਰਕ ਇੱਛਾ ਨਾਲ, ਅਤੇ ਨਾ ਹੀ ਮਨੁੱਖਾਂ ਦੀ ਇੱਛਾ ਨਾਲ ਪਰ ਉਹ ਪਰਮੇਸ਼ੁਰ ਤੋਂ ਪੈਦਾ ਹੋਏ ਸਨ। 14ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ। 15ਯੂਹੰਨਾ ਨੇ ਉਸ ਦੇ ਬਾਰੇ ਗਵਾਹੀ ਦਿੱਤੀ ਅਤੇ ਆਖਿਆ, “ਇਹ ਉਹੀ ਹੈ ਜਿਸ ਬਾਰੇ ਮੈਂ ਦੱਸ ਰਿਹਾ ਸੀ। ਮੈਂ ਤੁਹਾਨੂੰ ਦੱਸਿਆ ਸੀ ਕਿ ਉਹ ਜਿਹੜਾ ਮੇਰੇ ਤੋਂ ਬਾਅਦ ਆਵੇਗਾ, ਉਹ ਮੇਰੇ ਨਾਲੋਂ ਵੀ ਮਹਾਨ ਹੈ। ਉਹ ਮੇਰੇ ਤੋਂ ਵੀ ਪਹਿਲਾਂ ਸੀ।” 16ਉਸ ਦੀ ਭਰਪੂਰੀ ਤੋਂ ਅਸੀਂ ਬੇਹੱਦ ਕਿਰਪਾ ਪਾਈ l 17ਬਿਵਸਥਾ ਮੂਸਾ ਰਾਹੀਂ ਦਿੱਤੀ ਗਈ ਸੀ, ਪਰ ਕਿਰਪਾ ਅਤੇ ਸਚਿਆਈ ਯਿਸੂ ਮਸੀਹ ਰਾਹੀਂ ਆਈ। 18ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ, ਉਹ ਇੱਕਲੌਤਾ ਪੁੱਤਰ, ਜੋ ਪਿਤਾ ਦੀ ਗੋਦ ਵਿੱਚ ਹੈ, ਪਰਮੇਸ਼ੁਰ ਹੈ ਅਤੇ ਉਸ ਨੇ ਸਾਨੂੰ ਵਿਖਾਇਆ ਹੈ ਕਿ ਕੌਣ ਪਰਮੇਸ਼ੁਰ ਹੈ।
ਯੂਹੰਨਾ ਬਪਤਿਸਮਾ ਦੇਣ ਵਾਲੇ ਦੀ ਗਵਾਹੀ
ਮੱਤੀ 3:1-12; ਮਰਕੁਸ 1:1-8; ਲੂਕਾ 3:1-18
19ਯਰੂਸ਼ਲਮ ਦੇ ਯਹੂਦੀਆਂ ਨੇ ਕੁਝ ਜਾਜਕਾਂ ਤੇ ਲੇਵੀਆਂ ਨੂੰ ਯੂਹੰਨਾ ਕੋਲ ਭੇਜਿਆ। ਯਹੂਦੀਆਂ ਨੇ ਉਨ੍ਹਾਂ ਨੂੰ ਇਹ ਪੁੱਛਣ ਲਈ ਭੇਜਿਆ, “ਤੂੰ ਕੌਣ ਹੈਂ।” 20ਯੂਹੰਨਾ ਸੱਚ ਬੋਲਿਆ ਉਸ ਨੇ ਉੱਤਰ ਦੇਣ ਤੋਂ ਇੰਨਕਾਰ ਨਾ ਕੀਤਾ। ਉਸ ਨੇ ਸਾਫ਼-ਸਾਫ਼ ਆਖਿਆ, “ਮੈਂ ਮਸੀਹ ਨਹੀਂ ਹਾਂ।” 21ਯਹੂਦੀਆਂ ਨੇ ਯੂਹੰਨਾ ਨੂੰ ਪੁੱਛਿਆ, “ਫਿਰ ਤੂੰ ਕੌਣ ਹੈਂ? ਕੀ ਤੂੰ ਏਲੀਯਾਹ ਹੈਂ?” ਯੂਹੰਨਾ ਨੇ ਜ਼ਵਾਬ ਦਿੱਤਾ, “ਨਹੀਂ ਮੈਂ ਏਲੀਯਾਹ ਨਹੀਂ ਹਾਂ।” ਯਹੂਦੀਆਂ ਨੇ ਪੁੱਛਿਆ, “ਕੀ ਤੂੰ ਨਬੀ ਹੈ?” ਯੂਹੰਨਾ ਨੇ ਜ਼ਵਾਬ ਦਿੱਤਾ, “ਨਹੀਂ,।” 22ਤਾਂ ਯਹੂਦੀਆਂ ਨੇ ਪੁੱਛਿਆ, “ਫਿਰ ਤੂੰ ਕੌਣ ਹੈਂ? ਸਾਨੂੰ ਆਪਣੇ ਬਾਰੇ ਦੱਸ। ਸਾਨੂੰ ਜ਼ਵਾਬ ਦੇ ਤਾਂ ਕਿ ਅਸੀਂ ਉਨ੍ਹਾਂ ਨੂੰ ਦੱਸ ਸਕੀਏ, ਜਿਨ੍ਹਾਂ ਨੇ ਸਾਨੂੰ ਭੇਜਿਆ ਹੈ। ਤੂੰ ਆਪਣੇ ਬਾਰੇ ਕੀ ਆਖਦਾ ਹੈਂ?” 23ਯੂਹੰਨਾ ਨੇ ਉਨ੍ਹਾਂ ਨੂੰ ਨਬੀ ਯਸਾਯਾਹ ਦੇ ਸ਼ਬਦ ਆਖੇ: “ਮੈਂ ਉਜਾੜ ਵਿੱਚ ਹੋਕਾ ਦੇਣ ਵਾਲੇ ਦੀ ਅਵਾਜ਼ ਹਾਂ: ਪ੍ਰਭੂ ਲਈ ਸਿੱਧਾ ਰਾਹ ਤਿਆਰ ਕਰੋ।” 24ਇਹ ਯਹੂਦੀ ਫ਼ਰੀਸੀਆਂ ਵੱਲੋਂ ਭੇਜੇ ਹੋਏ ਸਨ। 25ਉਨ੍ਹਾਂ ਨੇ ਉਸ ਨੂੰ ਪੁੱਛਿਆ, “ਤੂੰ ਆਖਦਾ ਹੈਂ ਕਿ ਤੂੰ ਮਸੀਹ ਨਹੀਂ ਹੈ।” ਤੂੰ ਆਖਦਾ ਹੈਂ ਕਿ “ਤੂੰ ਏਲੀਯਾਹ ਨਹੀਂ ਹੈ ਅਤੇ ਨਾ ਹੀ ਨਬੀ। ਫਿਰ ਤੂੰ ਲੋਕਾਂ ਨੂੰ ਬਪਤਿਸਮਾ ਕਿਉਂ ਦਿੰਦਾ ਹੈ?” 26ਯੂਹੰਨਾ ਨੇ ਉੱਤਰ ਦਿੱਤਾ, “ਮੈਂ ਲੋਕਾਂ ਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਕੋਈ ਇੱਕ ਹੈ ਜੋ ਤੁਹਾਡੇ ਵਿੱਚ ਖੜ੍ਹਾ ਹੈ, ਜਿਸ ਨੂੰ ਤੁਸੀਂ ਨਹੀਂ ਪਛਾਣਦੇ। 27ਉਹ ਉਹੀ ਹੈ ਜੋ ਮੇਰੇ ਮਗਰੋਂ ਆਵੇਗਾ। ਮੈਂ ਉਸ ਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।” 28ਇਹ ਸਭ ਗੱਲਾਂ ਬੈਤਅਨੀਆ ਵਿੱਚ ਯਰਦਨ ਦਰਿਆ ਦੇ ਪਾਰ ਹੋਈਆਂ। ਉੱਥੇ ਯੂਹੰਨਾ ਲੋਕਾਂ ਨੂੰ ਬਪਤਿਸਮਾ ਦਿੰਦਾ ਸੀ।
ਪਰਮੇਸ਼ੁਰ ਦਾ ਲੇਲਾ
29ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ।” 30ਮੈਂ ਉਸ ਬਾਰੇ ਹੀ ਗੱਲ ਕਰ ਰਿਹਾ ਸੀ ਜਦੋਂ ਮੈਂ ਆਖਿਆ ਸੀ “ਇੱਕ ਮਨੁੱਖ ਮੇਰੇ ਬਾਅਦ ਆਵੇਗਾ ਤੇ ਉਹ ਮੇਰੇ ਤੋਂ ਵੀ ਮਹਾਨ ਹੈ, ਕਿਉਂਕਿ ਉਹ ਮੇਰੇ ਤੋਂ ਵੀ ਪਹਿਲਾਂ ਸੀ। 31ਮੈਂ ਨਹੀਂ ਜਾਣਦਾ ਸੀ ਉਹ ਕੌਣ ਹੈ। ਪਰ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਣ ਲਈ ਆਇਆ ਹਾਂ ਤਾਂ ਜੋ ਇਸਰਾਏਲ ਉਸ ਬਾਰੇ ਜਾਣ ਸਕੇ।” 32ਯੂਹੰਨਾ ਨੇ ਗਵਾਹੀ ਦੇ ਕੇ ਆਖਿਆ, ਮੈਂ ਆਤਮਾ ਨੂੰ ਸਵਰਗ ਤੋਂ ਘੁੱਗੀ ਦੀ ਤਰ੍ਹਾਂ ਉੱਤਰਦਿਆਂ ਅਤੇ ਉਸ ਉੱਪਰ ਠਹਿਰਿਆ ਵੇਖਿਆ। 33“ਮੈਂ ਵੀ ਨਹੀਂ ਜਾਣਦਾ ਸੀ ਕਿ ਮਸੀਹ ਕੌਣ ਹੈ, ਪਰ ਮੈਨੂੰ ਪਰਮੇਸ਼ੁਰ ਨੇ ਭੇਜਿਆ ਕਿ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਵਾਂ ਤੇ ਪਰਮੇਸ਼ੁਰ ਨੇ ਮੈਨੂੰ ਦੱਸਿਆ, ਤੂੰ ਆਤਮਾ ਨੂੰ ਸਵਰਗ ਤੋਂ ਉੱਤਰਦਿਆਂ ਅਤੇ ਇੱਕ ਮਨੁੱਖ ਉੱਤੇ ਠਹਿਰਦਿਆਂ ਵੇਖੇਂਗਾ ਤੇ ਉਹ ਪਵਿੱਤਰ ਆਤਮਾ ਨਾਲ ਲੋਕਾਂ ਨੂੰ ਬਪਤਿਸਮਾ ਦੇਵੇਗਾ 34ਮੈਂ ਗਵਾਹੀ ਦਿੰਦਾ ਹਾਂ ਕਿ ਉਹੀ ਪਰਮੇਸ਼ੁਰ ਦਾ ਪੁੱਤਰ ਹੈ।”
ਯਿਸੂ ਦੇ ਪਹਿਲੇ ਚੇਲੇ
35ਅਗਲੇ ਦਿਨ ਯੂਹੰਨਾ ਫ਼ੇਰ ਉੱਥੇ ਹੀ ਖੜ੍ਹਾ ਸੀ। ਯੂਹੰਨਾ ਦੇ ਨਾਲ ਉਸ ਦੇ ਦੋ ਚੇਲੇ ਸਨ। 36ਯੂਹੰਨਾ ਨੇ ਯਿਸੂ ਨੂੰ ਵੇਖ ਕੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ।” 37ਉਨ੍ਹਾਂ ਦੋਹਾਂ ਚੇਲਿਆਂ ਨੇ, ਜੋ ਯੂਹੰਨਾ ਆਖ ਰਿਹਾ ਸੀ, ਸੁਣਿਆ ਅਤੇ ਉਹ ਯਿਸੂ ਦੇ ਮਗਰ ਤੁਰ ਪਏ। 38ਯਿਸੂ ਨੇ ਉਨ੍ਹਾਂ ਨੂੰ ਮਗਰ ਆਉਂਦਿਆ ਵੇਖਿਆ ਅਤੇ ਮੁੜ ਕੇ ਆਖਿਆ, “ਤੁਸੀਂ ਕੀ ਚਾਹੁੰਦੇ ਹੋ?” ਉਨ੍ਹਾਂ ਦੋਹਾਂ ਨੇ ਆਖਿਆ, “ਹੇ ਰੱਬੀ, ‘ਰੱਬੀ’ ਦਾ ਅਰਥ ਹੈ ‘ਗੁਰੂ’ ਤੁਸੀਂ ਕਿੱਥੇ ਠਹਿਰੇ ਹੋ?” 39ਯਿਸੂ ਨੇ ਉੱਤਰ ਦਿੱਤਾ, “ਆਓ ਅਤੇ ਵੇਖੋ।” ਸੋ ਉਹ ਦੋਵੇਂ ਯਿਸੂ ਦੇ ਨਾਲ ਗਏ। ਉਨ੍ਹਾਂ ਨੇ ਥਾਂ ਵੇਖੀ ਜਿੱਥੇ ਯਿਸੂ ਰਹਿ ਰਿਹਾ ਸੀ। ਉਸ ਦਿਨ ਉਹ ਉੱਥੇ ਯਿਸੂ ਦੇ ਨਾਲ ਹੀ ਰਹੇ। ਇਹ ਚਾਰ ਕੁ ਵਜੇ ਦਾ ਸਮਾਂ ਸੀ। 40ਇਨ੍ਹਾਂ ਦੋਹਾਂ ਨੇ ਯਿਸੂ ਬਾਰੇ ਯੂਹੰਨਾ ਤੋਂ ਸੁਣਨ ਤੋਂ ਬਾਅਦ ਯਿਸੂ ਦੇ ਮਗਰ ਹੋ ਤੁਰੇ। ਇਨ੍ਹਾਂ ਵਿੱਚੋਂ ਇੱਕ ਦਾ ਨਾਮ ਅੰਦ੍ਰਿਯਾਸ ਸੀ। ਅੰਦ੍ਰਿਯਾਸ ਸ਼ਮਊਨ ਪਤਰਸ ਦਾ ਭਰਾ ਸੀ। 41ਪਹਿਲਾਂ ਅੰਦ੍ਰਿਯਾਸ ਨੇ ਆਪਣੇ ਭਰਾ ਸ਼ਮਊਨ ਨੂੰ ਲੱਭਿਆ ਤੇ ਫ਼ਿਰ ਉਸ ਨੇ ਆਖਿਆ, “ਅਸੀਂ ਮਸੀਹ ਨੂੰ ਲੱਭ ਲਿਆ ਹੈ।” “ਮਸੀਹ” ਮਤਲਬ “ਮਸੀਹਾ” 42ਅੰਦ੍ਰਿਯਾਸ ਸ਼ਮਊਨ ਨੂੰ ਯਿਸੂ ਕੋਲ ਲੈ ਆਇਆ। ਯਿਸੂ ਨੇ ਸ਼ਮਊਨ ਨੂੰ ਵੇਖਿਆ ਤੇ ਆਖਿਆ ਤੂੰ ਯੂਹੰਨਾ ਦਾ ਪੁੱਤਰ ਸ਼ਮਊਨ ਹੈਂ, ਤੂੰ ਕੇਫ਼ਾਸ ਅਖਵਾਵੇਗਾ “ਕੇਫ਼ਾਸ” ਦਾ ਭਾਵ ਹੈ “ਪਤਰਸ”।
ਫਿਲਿਪੁੱਸ ਅਤੇ ਨਥਾਨਿਏਲ ਨੂੰ ਬੁਲਾਉਣਾ
43ਅਗਲੇ ਦਿਨ ਯਿਸੂ ਨੇ ਚਾਹਿਆ ਕਿ ਉਹ ਗਲੀਲ ਜਾਵੇ। ਉਸ ਨੇ ਫ਼ਿਲਿਪੁੱਸ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਮੇਰੇ ਮਗਰ ਚੱਲ।” 44ਫ਼ਿਲਿਪੁੱਸ ਬੈਤਸੈਦੇ ਦਾ ਸੀ। ਉੱਥੋਂ ਦੇ ਹੀ ਅੰਦ੍ਰਿਯਾਸ ਤੇ ਪਤਰਸ ਸਨ। 45ਫ਼ਿਲਿਪੁੱਸ ਨੇ ਨਥਾਨਿਏਲ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਯਾਦ ਕਰ ਮੂਸਾ ਨੇ ਬਿਵਸਥਾ ਵਿੱਚ ਜੋ ਲਿਖਿਆ ਹੈ। ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ। ਅਸੀਂ ਉਸ ਨੂੰ ਲੱਭ ਲਿਆ ਹੈ। ਉਸਦਾ ਨਾਮ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਅਤੇ ਉਹ ਨਾਸਰਤ ਦਾ ਹੈ।” 46ਪਰ ਨਥਾਨਿਏਲ ਨੇ ਫ਼ਿਲਿਪੁੱਸ ਨੂੰ ਆਖਿਆ, “ਨਾਸਰਤ! ਭਲਾ ਨਾਸਰਤ ਵਿੱਚੋਂ ਕੋਈ ਉੱਤਮ ਚੀਜ਼ ਨਿੱਕਲ ਸਕਦੀ ਹੈ?” ਫ਼ਿਲਿਪੁੱਸ ਨੇ ਉੱਤਰ ਦਿੱਤਾ, “ਆ ਅਤੇ ਵੇਖ” 47ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, “ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛੱਲ ਨਹੀਂ ਹੈ।” 48ਨਥਾਨਿਏਲ ਨੇ ਪੁੱਛਿਆ, “ਤੁਸੀਂ ਮੈਨੂੰ ਕਿਵੇਂ ਜਾਣਦੇ ਹੋ?” ਯਿਸੂ ਨੇ ਉੱਤਰ ਦਿੱਤਾ, “ਮੈਂ ਤੈਨੂੰ ਉਸ ਵੇਲੇ ਵੇਖ ਲਿਆ ਸੀ, ਜਦੋਂ ਤੂੰ ਹੰਜ਼ੀਰ ਦੇ ਰੁੱਖ ਥੱਲੇ ਸੀ। ਜਦੋਂ ਤੈਨੂੰ ਫ਼ਿਲਿਪੁੱਸ ਨੇ ਮੇਰੇ ਬਾਰੇ ਦੱਸਿਆ।” 49ਫ਼ਿਰ ਨਥਾਨਿਏਲ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ। ਤੁਸੀਂ ਇਸਰਾਏਲ ਦੇ ਪਾਤਸ਼ਾਹ ਹੋ।” 50ਯਿਸੂ ਨੇ ਨਥਾਨਿਏਲ ਨੂੰ ਆਖਿਆ, “ਤੂੰ ਇਸ ਲਈ ਵਿਸ਼ਵਾਸ ਕਰਦਾ ਹੈਂ ਕਿ ਪਹਿਲਾਂ ਹੀ ਮੈਂ ਤੈਨੂੰ ਦੱਸਿਆ ਸੀ ਕਿ ਮੈਂ ਤੈਨੂੰ ਹੰਜ਼ੀਰ ਦੇ ਰੁੱਖ ਥੱਲੇ ਵੇਖਿਆ ਸੀ। ਪਰ ਤੂੰ ਇਸ ਤੋਂ ਵੀ ਵੱਡੀਆਂ ਗੱਲਾਂ ਦੇਖੇਂਗਾ!” 51ਯਿਸੂ ਨੇ ਉਸ ਨੂੰ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਤੁਸੀਂ ਸਵਰਗ ਨੂੰ ਖੁੱਲ੍ਹਾ ਵੇਖੋਂਗੇ ਅਤੇ ਪਰਮੇਸ਼ੁਰ ਦੇ ਦੂਤਾਂ ਨੂੰ ਮਨੁੱਖ ਦੇ ਪੁੱਤਰ ਉੱਤੇ ਚੜਦੇ ਅਤੇ ਉੱਤਰਦੇ ਵੇਖੋਂਗੇ।”

Currently Selected:

ਯੂਹੰਨਾ 1: IRVPun

Qaqambisa

Share

Copy

None

Ufuna ukuba iimbalasane zakho zigcinwe kuzo zonke izixhobo zakho? Bhalisela okanye ngena