ਅਤੇ ਮੈਂ ਆਪਣੇ ਪਿਤਾ ਤੋਂ ਮੰਗਾਂਗਾ ਅਰ ਉਹ ਤੁਹਾਨੂੰ ਦੂਜਾ ਸਹਾਇਕ ਬਖ਼ਸ਼ੇਗਾ ਭਈ ਉਹ ਸਦਾ ਤੁਹਾਡੇ ਸੰਗ ਰਹੇ ਅਰਥਾਤ ਸਚਿਆਈ ਦਾ ਆਤਮਾ ਜਿਹ ਨੂੰ ਜਗਤ ਨਹੀਂ ਪਾ ਸੱਕਦਾ ਕਿਉਂ ਜੋ ਉਹ ਉਸ ਨੂੰ ਵੇਖਦਾ ਨਹੀਂ, ਨਾ ਉਸ ਨੂੰ ਜਾਣਦਾ ਹੈ। ਤੁਸੀਂ ਉਸ ਨੂੰ ਜਾਣਦੇ ਹੋ ਕਿਉਂਕਿ ਉਹ ਤੁਹਾਡੇ ਸੰਗ ਰਹਿੰਦਾ ਹੈ ਅਤੇ ਤੁਹਾਡੇ ਵਿੱਚ ਹੋਵੇਗਾ