ਉਤਪਤ 22

22
ਅਬਰਾਹਾਮ ਦਾ ਪਰਤਾਵਾ
1ਇਨ੍ਹਾਂ ਗੱਲਾਂ ਦੇ ਪਿੱਛੋਂ ਐਉਂ ਹੋਇਆ ਕਿ ਪਰਮੇਸ਼ੁਰ ਨੇ ਅਬਰਾਹਾਮ ਨੂੰ ਪਰਤਾਇਆ ਅਤੇ ਉਸ ਨੂੰ ਆਖਿਆ, ਹੇ ਅਬਰਾਹਾਮ! ਅੱਗੋਂ ਉਸ ਨੇ ਆਖਿਆ, ਮੈਂ ਹਾਜ਼ਰ ਹਾਂ 2ਤਾਂ ਉਸ ਨੇ ਆਖਿਆ, ਹੁਣ ਤੂੰ ਆਪਣੇ ਪੁੱਤ੍ਰ ਨੂੰ, ਹਾਂ, ਆਪਣੇ ਇਕਲੌਤੇ ਨੂੰ ਜਿਸ ਨੂੰ ਤੂੰ ਪਿਆਰ ਕਰਦਾ ਹੈਂ ਅਰਥਾਤ ਇਸਹਾਕ ਨੂੰ ਲੈਕੇ ਮੋਰੀਆਹ ਦੀ ਧਰਤੀ ਨੂੰ ਜਾਹ ਅਤੇ ਪਹਾੜਾਂ ਵਿੱਚੋਂ ਇੱਕ ਉੱਤੇ ਜਿਹੜਾ ਮੈਂ ਤੈਨੂੰ ਦੱਸਾਂਗਾ ਉਸ ਨੂੰ ਹੋਮ ਦੀ ਬਲੀ ਕਰਕੇ ਚੜ੍ਹਾ 3ਤਦ ਅਬਰਾਹਮ ਨੇ ਤੜਕੇ ਉੱਠਕੇ ਆਪਣੇ ਗਧੇ ਉੱਤੇ ਪਲਾਣਾ ਕੱਸਿਆ ਅਰ ਆਪਣੇ ਦੋ ਜੁਆਣ ਅਰ ਆਪਣੇ ਪੁੱਤ੍ਰ ਇਸਹਾਕ ਨੂੰ ਨਾਲ ਲਿਆ ਅਰ ਹੋਮ ਦੀ ਬਲੀ ਲਈ ਲੱਕੜੀਆਂ ਚੀਰੀਆਂ ਅਰ ਉੱਠਕੇ ਉਸ ਥਾਂ ਨੂੰ ਤੁਰ ਪਿਆ ਜਿਹੜੀ ਪਰਮੇਸ਼ੁਰ ਨੇ ਉਸ ਨੂੰ ਦੱਸੀ ਸੀ 4ਤਾਂ ਤੀਜੇ ਦਿਨ ਅਬਰਾਹਾਮ ਨੇ ਆਪਣੀਆਂ ਅੱਖਾਂ ਚੁੱਕਕੇ ਉਸ ਥਾਂ ਨੂੰ ਦੂਰੋਂ ਡਿੱਠਾ 5ਤਾਂ ਅਬਰਾਹਾਮ ਨੇ ਆਪਣੇ ਜੁਆਣਾਂ ਨੂੰ ਆਖਿਆ, ਤੁਸੀਂ ਏਥੇ ਗਧੇ ਦੇ ਕੋਲ ਬੈਠੇ ਰਹੋ। ਮੈਂ ਅਰ ਇਹ ਮੁੰਡਾ ਥੋੜੀ ਦੂਰ ਅੱਗੇ ਜਾਵਾਂਗੇ ਅਤੇ ਮੱਥਾ ਟੇਕਕੇ ਤੁਹਾਡੇ ਕੋਲ ਮੁੜ ਆਵਾਂਗੇ 6ਅਬਰਾਹਾਮ ਨੇ ਹੋਮ ਦੀ ਬਲੀ ਦੀਆਂ ਲੱਕੜੀਆਂ ਲੈਕੇ ਆਪਣੇ ਪੁੱਤ੍ਰ ਇਸਹਾਕ ਨੂੰ ਚੁਕਾ ਦਿੱਤੀਆਂ ਅਤੇ ਆਪਣੇ ਹੱਥ ਵਿੱਚ ਅਗਨੀ ਅਰ ਛੁਰੀ ਫੜ ਲਈ ਅਰ ਦੋਵੇਂ ਇਕੱਠੇ ਤੁਰੇ ਗਏ 7ਤਾਂ ਇਸਹਾਕ ਨੇ ਆਪਣੇ ਪਿਤਾ ਅਬਰਾਹਾਮ ਨੂੰ ਆਖਿਆ, ਪਿਤਾ ਜੀ, ਉਸ ਆਖਿਆ, ਪੁੱਤ੍ਰ ਕੀ ਗੱਲ ਹੈ? ਉਸ ਆਖਿਆ, ਵੇਖ ਅਗਨੀ ਅਰ ਲੱਕੜੀਆਂ ਤਾਂ ਹਨ ਪਰ ਹੋਮ ਬਲੀ ਲਈ ਲੇਲਾ ਕਿੱਥੇ ਹੈ? 8ਅਬਰਾਹਾਮ ਨੇ ਆਖਿਆ, ਹੇ ਮੇਰੇ ਪੁੱਤ੍ਰ ਪਰਮੇਸ਼ੁਰ ਹੋਮ ਬਲੀ ਲਈ ਲੇਲਾ ਆਪ ਹੀ ਦੇਊਗਾ ਤਾਂ ਓਹ ਦੋਵੇਂ ਇਕੱਠੇ ਤੁਰੇ ਗਏ 9ਓਹ ਉਸ ਥਾਂ ਉੱਤੇ ਜਾ ਪੁੱਜੇ ਜਿਹੜੀ ਪਰਮੇਸ਼ੁਰ ਨੇ ਉਹ ਨੂੰ ਦੱਸੀ ਸੀ। ਉੱਥੇ ਅਬਰਾਹਾਮ ਨੇ ਇੱਕ ਜਗਵੇਦੀ ਬਣਾਈ ਅਰ ਉਸ ਉੱਤੇ ਲੱਕੜੀਆਂ ਚੁਣ ਦਿੱਤੀਆਂ ਅਰ ਆਪਣੇ ਪੁੱਤ੍ਰ ਇਸਹਾਕ ਨੂੰ ਬੰਨ੍ਹਕੇ ਜਗਵੇਦੀ ਪੁਰ ਲੱਕੜੀਆਂ ਉੱਤੇ ਰੱਖ ਦਿੱਤਾ 10ਤਾਂ ਜਿਵੇਂ ਹੀ ਅਬਰਾਹਾਮ ਨੇ ਆਪਣਾ ਹੱਥ ਕੱਢਕੇ ਛੁਰੀ ਫੜੀ ਕਿ ਆਪਣੇ ਪੁੱਤ੍ਰ ਨੂੰ ਕੋਹੇ 11ਤਾਂ ਯਹੋਵਾਹ ਦੇ ਦੂਤ ਨੇ ਉਹ ਨੂੰ ਅਕਾਸ਼ ਤੋਂ ਪੁਕਾਰਿਆ, “ਅਬਰਾਹਾਮ ਅਬਾਰਾਹਮ!” ਉਸ ਉੱਤਰ ਦਿੱਤਾ, ਮੈਂ ਹਾਜ਼ਰ ਹਾਂ 12ਉਸ ਆਖਿਆ, ਤੂੰ ਏਸ ਮੁੰਡੇ ਨੂੰ ਹੱਥ ਨਾ ਲਾ ਅਤੇ ਨਾ ਹੀ ਉਸ ਨਾਲ ਕੁਝ ਕਰ। ਹੁਣ ਮੈਂ ਜਾਣ ਗਿਆ ਹਾਂ ਕਿ ਤੂੰ ਪਰਮੇਸ਼ੁਰ ਤੋਂ ਭੈ ਖਾਂਦਾ ਹੈਂ ਕਿਉਂਜੋ ਤੈਂ ਆਪਣੇ ਪੁੱਤ੍ਰ, ਹਾਂ, ਆਪਣੇ ਇਕਲੌਤੇ ਪੁੱਤ੍ਰ ਦਾ ਵੀ ਮੈਂਥੋਂ ਸਰਫਾ ਨਹੀਂ ਕੀਤਾ 13ਜਦ ਅਬਰਾਹਾਮ ਨੇ ਆਪਣੀਆਂ ਅੱਖਾਂ ਚੁੱਕਕੇ ਡਿੱਠਾ ਤਾਂ ਵੇਖੋ ਉਹ ਦੇ ਪਿੱਛੇ ਇੱਕ ਛੱਤ੍ਰਾ ਸੀ ਜਿਹ ਦੇ ਸਿੰਙ ਇੱਕ ਝਾੜੀ ਵਿੱਚ ਫਸੇ ਹੋਏ ਸਨ ਤਾਂ ਅਬਰਾਹਾਮ ਗਿਆ ਅਰ ਛੱਤ੍ਰੇ ਨੂੰ ਫੜ ਕੇ ਲੈ ਆਂਦਾ ਅਰ ਉਸ ਨੂੰ ਆਪਣੇ ਪੁੱਤ੍ਰ ਦੀ ਥਾਂ ਹੋਮ ਦੀ ਬਲੀ ਚੜਾਇਆ 14ਤਾਂ ਅਬਰਾਹਾਮ ਨੇ ਉਸ ਥਾਂ ਦਾ ਨਾਉਂ ਯਹੋਵਾਹ ਯਿਰਹ ਰੱਖਿਆ ਜਿਹੜਾ ਅੱਜ ਤੀਕ ਆਖੀਦਾ ਹੈ ਕਿ ਯਹੋਵਾਹ ਦੇ ਪਰਬਤ ਉੱਤੇ ਦਿੱਤਾ ਜਾਵੇਗਾ#22:14 ਅਥਵਾ ਵੇਖਿਆ ਜਾਵੇਗਾ । 15ਫੇਰ ਯਹੋਵਾਹ ਦੇ ਦੂਤ ਨੇ ਅਕਾਸ਼ੋਂ ਅਬਰਾਹਾਮ ਨੂੰ ਦੂਜੀ ਵਾਰ ਸੱਦਿਆ 16ਅਤੇ ਆਖਿਆ, ਮੈਂ ਆਪ ਆਪਣੀ ਸੌਂਹ ਖਾਧੀ ਹੈ ਯਹੋਵਾਹ ਦਾ ਵਾਕ ਹੈ ਕਿਉਂਜੋ ਤੈਂ ਇਹ ਕੰਮ ਕੀਤਾ ਅਤੇ ਆਪਣੇ ਪੁੱਤ੍ਰ ਸਗੋਂ ਆਪਣੇ ਇਕਲੌਤੇ ਦਾ ਵੀ ਸਰਫਾ ਨਹੀਂ ਕੀਤਾ 17ਸੋ ਮੈਂ ਤੈਨੂੰ ਬਰਕਤਾਂ ਤੇ ਬਰਕਤਾਂ ਦਿਆਂਗਾ ਅਤੇ ਮੈਂ ਤੇਰੀ ਅੰਸ ਨੂੰ ਅਕਾਸ਼ ਦੇ ਤਾਰਿਆਂ ਜਿੰਨ੍ਹੀਂ ਅਰ ਸਮੁੰਦਰ ਦੇ ਕੰਢੇ ਦੀ ਰੇਤ ਵਾਂਙੁ ਅੱਤ ਵਧਾਂਵਾਗਾ ਅਰ ਤੇਰੀ ਅੰਸ ਆਪਣੇ ਵੈਰੀਆਂ ਦੇ ਫਾਟਕ ਉੱਤੇ ਕਬਜਾ ਕਰੇਗੀ 18ਅਤੇ ਤੇਰੀ ਅੰਸ ਵਿੱਚ ਧਰਤੀ ਦੀਆਂ ਸਾਰੀਆਂ ਕੌਮਾਂ ਬਰਕਤ ਪਾਉਣਗੀਆਂ ਕਿਉਂਜੋ ਤੈਂ ਮੇਰੇ ਬੋਲ ਨੂੰ ਸੁਣਿਆ ਹੈ 19ਤਾਂ ਅਬਰਾਹਾਮ ਆਪਣੇ ਜੁਆਣਾਂ ਕੋਲ ਮੁੜ ਆਇਆ ਅਤੇ ਓਹ ਉੱਠਕੇ ਬਏਰਸਬਾ ਨੂੰ ਇਕੱਠੇ ਚਲੇ ਆਏ ਅਰ ਅਬਰਾਹਾਮ ਬਏਰਸਬਾ ਵਿੱਚ ਆ ਟਿਕਿਆ 20ਏਹਨਾਂ ਗੱਲਾਂ ਦੇ ਪਿੱਛੋਂ ਐਉਂ ਹੋਇਆ ਕਿ ਅਬਰਾਹਾਮ ਨੂੰ ਦੱਸਿਆ ਗਿਆ ਕਿ ਵੇਖ ਮਿਲਕਾਹ ਵੀ ਤੇਰੇ ਭਰਾ ਨਾਹੋਰ ਲਈ ਪੁੱਤ੍ਰਾਂ ਨੂੰ ਜਣੀ ਹੈ 21ਅਰਥਾਤ ਉਸ ਉਹ ਦਾ ਪਲੌਠੀ ਦਾ ਅਤੇ ਉਸ ਦਾ ਭਰਾ ਬੂਜ਼ ਅਤੇ ਕਮੂਏਲ ਅਰਾਮ ਦਾ ਪਿਤਾ 22ਅਤੇ ਕਸਦ ਅਰ ਹਜ਼ੋ ਅਰ ਪਿਲਦਾਸ ਅਰ ਯਿਦਲਾਫ ਅਰ ਬਥੂਏਲ 23ਅਰ ਬਥੂਏਲ ਦੇ ਰਿਬਕਾਹ ਜੰਮੀ। ਏਹ ਅੱਠ ਮਿਲਕਾਹ ਅਬਰਾਹਾਮ ਦੇ ਭਰਾ ਨਾਹੋਰ ਤੋਂ ਜਣੀ 24ਅਤੇ ਉਹ ਦੀ ਧਰੇਲ ਜਿਸ ਦਾ ਨਾਉਂ ਰੂਮਾਹ ਸੀ ਉਹ ਵੀ ਤਬਹ ਅਰ ਗਹਮ ਅਰ ਤਹਸ਼ ਅਰ ਮਾਕਾਹ ਨੂੰ ਜਣੀ।।

Okuqokiwe okwamanje:

ਉਤਪਤ 22: PUNOVBSI

Qhakambisa

Dlulisela

Kopisha

None

Ufuna ukuthi okuvelele kwakho kugcinwe kuwo wonke amadivayisi akho? Bhalisa noma ngena ngemvume